(ਧੀ ਵਲੋਂ ਪਿਓ ਨੂੰ ਹਲੂਣਾ)
ਬਲਕਾਰ ਫੈਕਟਰੀ ਵਿਚ ਕੰਮ ਕਰਦਾ ਸੀ, ਪਰ ਪਿਛਲੇ ਸਮੇਂ ਤੋਂ ਉਹ ਮਾੜੀ ਸੰਗਤ ਵਿਚ ਪੈ ਕੇ ਸ਼ਰਾਬ ਪੀਣ ਲੱਗ ਪਿਆ ਸੀ ਅਤੇ ਡਿਊਟੀ ਤੋਂ ਵੀ ਕੋਤਾਹੀ ਕਰਨ ਲੱਗ ਪਿਆ ਸੀ। ਉਸ ਦੀਆਂ ਮਾੜੀਆਂ ਆਦਤਾਂ ਕਰਕੇ ਉਸ ਦੀ ਪਤਨੀ ਨੂੰ ਲੋਕਾਂ ਦੇ ਘਰ ਕੰਮ ਕਰਨ ਲਈ ਜਾਣਾ ਪੈਂਦਾ ਸੀ ਅਤੇ ਉਸ ਦੀ ਬੱਚੀ ਦੀ ਪੜ੍ਹਾਈ ਵੀ ਇਸੇ ਕਾਰਣ ਵਿੱਚ ਹੀ ਛੁੱਟ ਗਈ ਸੀ। ਬੱਚੀ ਪੜ੍ਹਨ ਵਿਚ ਹੁਸ਼ਿਆਰ ਸੀ, ਪਰ ਮਾਪਿਆਂ ਦੀ ਮਜਬੂਰੀ ਕਰਕੇ ਉਸ ਨੂੰ ਸਕੂਲ ਛੱਡਣਾ ਪੈ ਗਿਆ ਸੀ। ਉਹ ਵੀ ਆਪਣੀ ਮਾਂ ਨਾਲ ਲੋਕਾਂ ਦੇ ਘਰ ਕੰਮ ਕਰਨ ਲਈ ਜਾਣ ਲੱਗ ਪਈ ਸੀ ।ਜਦੋਂ ਉਹ ਗਲੀ ਵਿਚੋਂ ਲੋਕਾਂ ਦੇ ਘਰ ਕੰਮ ਕਰਨ ਲਈ ਜਾਂਦੀ ਸੀ ਤਾਂ ਸਕੂਲ ਜਾਂਦੇ ਬੱਚਿਆਂ ਨੂੰ ਵੇਖ ਕੇ ਬੜੀ ਉਦਾਸ ਹੁੰਦੀ। ਉਸ ਦੀ ਮਾਂ ਵੀ ਕੁਝ ਨਹੀਂ ਸੀ ਕਰ ਸਕਦੀ, ਕਿਉਂਕਿ ਉਸ ਦੇ ਪਿਓ ਨੂੰ ਮਾੜੀਆਂ ਆਦਤਾਂ ਕਰਕੇ ਫੈਕਟਰੀ ਵਿਚੋਂ ਕੱਢ ਦਿੱਤਾ ਗਿਆ ਸੀ ਅਤੇ ਗੁਰਜੀਤ ਵੱਲੋਂ ਕਮਾਏ ਗਏ ਪੈਸਿਆਂ ਨੂੰ ਵੀ ਉਹ ਜ਼ਬਰਦਸਤੀ ਖੋਹ ਕੇ ਸ਼ਰਾਬ ਵਿਚ ਉਡਾ ਦਿੰਦਾ ਸੀ।

ਇਕ ਵਾਰੀ ਬਲਜੀਤ ਗੁਆਂਢ ਵਿਚ ਰਹਿੰਦੇ ਨਵੇਂ ਘਰ ਆਪਣੀ ਮਾਂ ਨਾਲ ਵਿਚ ਕੰਮ ਕਰਨ ਲਈ ਗਈ। ਮਕਾਨ ਮਾਲਕਣ ਰਣਜੀਤ ਬੜੀ ਸਾਊ ਤੇ ਭਲੀਮਾਣਸ ਔਰਤ ਸੀ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾਉਂਦੀ ਸੀ। ਉਸ ਨੇ ਕੁਲਬੀਰ ਨੂੰ ਸਕੂਲ ਨਾ ਪੜ੍ਹਨ ਬਾਰੇ ਪੁੱਛਿਆ। ਗੁਰਜੀਤ ਨੇ ਸਾਰੀ ਵਿਥਿਆ ਰਣਜੀਤ ਨੂੰ ਦੱਸੀ। ਰਣਜੀਤ ਦੇ ਪੁੱਛਣ ’ਤੇ ਕੁਲਬੀਰ ਨੇ ਪੜ੍ਹਨ ਦੀ ਹਾਮੀ ਭਰੀ। ਰਣਜੀਤ ਨੇ ਕੁਲਬੀਰ ਨੂੰ ਨਵੀਂਆਂ ਕਿਤਾਬਾਂ ਲਿਆ ਕੇ ਦਿੱਤੀਆਂ। ਕੁਲਬੀਰ ਫਿਰ ਮਨ ਲਗਾ ਕੇ ਪੜ੍ਹਨ ਲੱਗ ਪਈ । ਇਕ ਦਿਨ ਕੁਲਬੀਰ ਜਦੋਂ ਸਕੂਲ ਜਾਣ ਲਈ ਤਿਆਰ ਹੋਈ ਤਾਂ ਉਸ ਦੀਆਂ ਕਿਤਾਬਾਂ ਕਮਰੇ ਵਿਚ ਨਹੀਂ ਸਨ। ਕੁਲਬੀਰ ਨੇ ਆਪਣੀ ਕਿਤਾਬਾਂ ਬਾਰੇ ਆਪਣੀ ਮਾਂ ਤੋਂ ਪੁੱਛਿਆ। ਪਰ ਉਸ ਨੂੰ ਕਿਤਾਬਾਂ ਬਾਰੇ ਕੋਈ ਜਾਣਕਾਰੀ ਨਾ ਮਿਲੀ ਕਿਉਂਕਿ ਕਿਤਾਬਾਂ ਤਾਂ ਉਸ ਦਾ ਪਿਓ ਕਬਾੜੀ ਨੂੰ ਵੇਚ ਆਇਆ ਸੀ ਅਤੇ ਉਸ ਦੀ ਸ਼ਰਾਬ ਪੀ ਲਈ ਸੀ। ਕੁਲਬੀਰ ਆਪਣੇ ਪਿਓ ਨੂੰ ਸਬਕ ਸਿਖਾਉਣਾ ਚਾਹੁੰਦੀ ਸੀ, ਪਰ ਉਸ ਨੂੰ ਕੁਝ ਵੀ ਨਹੀਂ ਸੀ ਸੂਝ ਰਿਹਾ। ਅਖੀਰ ਉਹ ਰੋਂਦੀ ਹੋਈ ਰਣਜੀਤ ਕੋਲ ਚਲੀ ਗਈ ਤੇ ਸਾਰੀ ਵਿਥਿਆ ਦੱਸੀ। ਰਣਜੀਤ ਨੇ ਕੁਲਬੀਰ ਨੂੰ ਦਿਲਾਸਾ ਦਿੱਤਾ ਅਤੇ ਫਿਰ ਨਵੀਆਂ ਕਿਤਾਬਾਂ ਲਿਆ ਦਿੱਤੀਆਂ ਅਤੇ ਪਿਓ ਨੂੰ ਸਬਕ ਸਿਖਾਉਣ ਦਾ ਫਾਰਮੂਲਾ ਵੀ ਦੱਸਿਆ। ਕੁਲਬੀਰ, ਰਣਜੀਤ ਤਾਈ ਦੇ ਕਹਿਣ ’ਤੇ ਉਸ ਦੇ ਫਾਰਮੂਲੇ ਅਨੁਸਾਰ ਕੰਮ ਕਰਨ ਲੱਗ ਪਈ। ਉਹ ਹਰ ਰੋਜ਼ ਸਵੇਰੇ ਉਠ ਕੇ ਗਾਉਂਦੀ।
“ਪਾਪਾ ਜੀ ਬਹੁਤ ਪੀਓ ਸ਼ਰਾਬ, ਮੈਂ ਲਵਾਂਗੀ ਫਿਰ ਨਵੀਂ ਕਿਤਾਬ”
ਕਈ ਦਿਨ ਇਸ ਤਰ੍ਹਾਂ ਦੇ ਬੋਲ ਸੁਣ ਕੇ ਕੁਲਬੀਰ ਦੇ ਪਿਓ ਨੇ ਉਸ ਨੂੰ ਘੂਰੀ ਵੱਟਦੇ ਹੋਏ ਬੁਲਾਇਆ ਤੇ ਪੁੱਛਿਆ ਕਿ ਇਹ ਤੂੰ ਕੀ ਬੋਲਦੀ ਰਹਿੰਦੀ ਏ ‘ਪਾਪਾ ਜੀ ਬਹੁਤ ਪੀਓ ਸ਼ਰਾਬ, ਮੈਂ ਲਵਾਂਗੀ....ਕਿਤਾਬ’ ਸੱਚੋ ਸੱਚ ਦਸ ਕੀ ਕਹਾਣੀ ਹੈ। ਕੁਲਬੀਰ ਨੇ ਸਹਿਮਦੇ ਹੋਏ ਦੱਸਿਆ ਕਿ ਉਹ ਹਰ ਰੋਜ਼ ਉਨ੍ਹਾਂ ਵੱਲੋਂ ਖਾਲੀ ਕੀਤੀ ਸ਼ਰਾਬ ਦੀ ਬੋਤਲ ਸੰਭਾਲ ਕੇ ਰੱਖ ਲੈਂਦੀ ਹੈ ਅਤੇ ਜਦੋਂ ਉਸ ਕੋਲ ਵੱਧ ਪੈਸੇ ਹੋ ਜਾਣਗੇ ਤਾਂ ਉਹ ਨਵੀਂਆਂ ਕਿਤਾਬਾਂ ਖਰੀਦੇਗੀ। ਕੁਲਬੀਰ ਦੀ ਇਹ ਗੱਲ ਸੁਣ ਕੇ ਬਲਕਾਰ ਦਾ ਸਾਰਾ ਨਸ਼ਾ ਕਾਫੂਰ ਹੋ ਗਿਆ ਅਤੇ ਉਸ ਨੇ ਨੀਵੀਂ ਪਾਈ ਕੁਲਬੀਰ ਨੂੰ ਆਪਣੇ ਕੋਲ ਬੁਲਾ ਲਿਆ ਅਤੇ ਪਿਆਰ ਦਿੱਤਾ। ਸਵੇਰੇ ਕੁਲਬੀਰ ਦੇ ਮੰਜੇ ’ਤੇ ਕੁਲਬੀਰ ਦੇ ਉਠਣ ਤੋਂ ਪਹਿਲਾਂ ਨਵੀਂਆਂ ਕਿਤਾਬਾਂ, ਕਾਪੀਆਂ ਅਤੇ ਪੈਂਸਿਲ ਪਈਆਂ ਸਨ। ਇਹ ਵੇਖਦੇ ਸਾਰ ਉਹ ਆਪਣੇ ਪਿਤਾ ਬਲਕਾਰ ਗਲੇ ਦੇ ਲਿਪਟ ਗਈ। ਸਭ ਦੀਆਂ ਅੱਖਾਂ ਵਿਚ ਅੱਥਰੂ ਸਨ। ਬਲਕਾਰ ਨੇ ਨਵਾਂ ਨਾਅਰਾ ਦਿੱਤਾ
“ਪਾਪਾ ਹੁਣ ਨਹੀਂ ਪੀਣਗੇ ਸ਼ਰਾਬ, ਧੀ ਨੂੰ ਲਿਆ ਦੇਣਗੇ ਇਕ ਕਿਤਾਬ”
****
No comments:
Post a Comment